ਭਾਗ 11
ਧੰਨ ਧੰਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਆਪਣੀ ਪੂੰਜੀ ਸਹੀ ਥਾਂ ਲਾਈਏ
ਸਤਵਿੰਦਰ ਕੌਰ ਸੱਤੀ-(ਕੈਲਗਰੀ)- ਕਨੇਡਾ
satwinder_7@hotmail.com
ਨੋਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਹਨ। ਗਰੂ ਜੀ ਦੇ ਪਿਤਾ ਗੁਰੂ ਹਰਿਗੋਬੰਦ ਜੀ ਮੀਰੀ ਪੀਰੀ ਦੇ ਮਾਲਕ ਹਨ। ਮਾਤਾ ਦਾ ਨਾਂਮ ਨਾਨਕੀ ਜੀ ਹੈ। ਗੁਰੂ ਜੀ ਦਾ ਜਨਮ ਅਪੈਰਲ 1621 ਈਸਵੀ ਨੂੰ ਅੰਮ੍ਰਿਤਸਰ ਵਿੱਚ ਹੋਇਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਵਿਆਹ ਮਾਤਾ ਗੁਜਰੀ ਜੀ ਨਾਲ ਹੋਇਆ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਮਾਤਾ ਗੁਜਰ ਕੌਰ ਜੀ ਦੇ ਸਪੁੱਤਰ ਗੁਰੂ ਗੋਬਿੰਦ ਸਿੰਘ ਜੀ ਹਨ। ਚੌਥੇ ਪਾਤਸ਼ਾਹ ਰਾਮਦਾਸ ਜੀ ਤੋਂ ਲੈ ਕੇ ਸਾਰੇ ਗੁਰੂ ਸੋਢੀ ਵੰਸ਼ ਵਿਚੋਂ ਹਨ। ਗੁਰੂ ਜੀ ਦੇ ਸਪੁੱਤਰ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਛੱਕਾ ਕੇ ਜਾਤ-ਪਾਤ ਖ਼ਤਮ ਕਰ ਦਿੱਤੀ। ਸਿਰਫ਼ ਸਿੱਖ ਧਰਮ ਸ਼ੁਰੂ ਕਰ ਦਿੱਤਾ। ਸਾਰੇ ਧਰਮ ਪਵਿੱਤਰ ਜੀਵਨ ਜਿਉਣ ਦਾ ਰਸਤਾ ਦਿਖਾਉਂਦੇ ਹਨ। ਪਰ ਅਸੀਂ ਅੱਜ ਵੀ ਗੁਰੂਆਂ ਨੂੰ ਵੀ ਬੇਦੀ, ਤੇਹਣ, ਭੱਲੇ, ਸੋਢੀ ਵਰਗੀਆਂ ਜਾਤਾਂ ਨਾਲ ਜੋੜਨ ਦੀ ਕੋਸ਼ਿਸ਼ ਕਰਦੇ ਹਾਂ। ਜਾਤ ਦਾ ਕੋਈ ਮਾਂਣ ਨਹੀਂ ਹੈ। ਜੇ ਕੰਮ ਹੀ ਚੰਗੇ ਨਹੀਂ ਹੋਣਗੇ। ਬੰਦੇ ਦੀ ਕੋਈ ਜਾਤ ਨਹੀਂ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਬਾਬਾ ਬਕਾਲੇ ਭਗਤੀ ਵਿਚ ਲੀਨ ਸਨ। ਮੱਖਣ ਸ਼ਾਹ ਲਬਾਣੇ ਦਾ ਜਹਾਜ਼ ਪਾਣੀ ਵਿਚ ਡੁੱਬ ਰਿਹਾ ਸੀ। ਉਸ ਨੇ ਮਨ ਵਿਚ ਗੁਰੂ ਜੀ ਨੂੰ ਯਾਦ ਕਰਕੇ ਆਪਣੀ ਜਾਨ ਮਾਲ ਬਚਾਉਣ ਦੀ ਸਹਾਇਤਾ ਮੰਗੀ। 500 ਮੋਹਰਾ ਦੇਣ ਦੀ ਸੁਖਣਾਂ ਸੁਖੀ ਸੀ। ਗੁਰੂ ਤੇਗ਼ ਬਹਾਦਰ ਜੀ ਭਗਤੀ ਵਿੱਚ ਲੱਗੇ ਹੋਏ ਸਨ। ਗੁਰੂ ਜੀ ਨੇ ਆਪਣੇ ਮੋਢੇ ਨਾਲ ਢਾਸਣਾ ਦੇ ਕੇ ਜਹਾਜ਼ ਬਚਾ ਲਿਆ। ਗੁਰੂ ਤੇਗ਼ ਬਹਾਦਰ ਜੀ ਤੋਂ ਪਹਿਲਾਂ ਅੱਠਵੇਂ ਗੁਰੂ ਸ੍ਰੀ ਹਰਿ ਕਿਸ਼ਨ ਜੀ ਦੇ ਦਿੱਲੀ ਵਿਚ ਜੋਤੀ ਜੋਤ ਸਮਾਉਣ ਤੋਂ ਬਾਅਦ 22 ਹੋਰ ਗੁਰੂ ਬਣ ਕੇ ਬੈਠ ਗਏ ਸਨ। ਮੱਖਣ ਸ਼ਾਹ ਜਦੋਂ ਵਾਪਸ ਆਇਆ। ਉਸ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਲੱਭਣਾਂ ਸ਼ੁਰੂ ਕੀਤਾ। ਲਬਾਣੇ ਨੇ ਬਾਰੀ-ਬਾਰੀ 22 ਹੋਰ ਗੁਰੂ ਬਣੇ ਪਖੰਡੀਆਂ ਅੱਗੇ 5-5 ਮੋਹਰਾ ਰੱਖਣੀਆਂ ਸ਼ੁਰੂ ਕਰ ਦਿੱਤੀਆਂ, ਜਦੋਂ ਗੁਰੂ ਜੀ ਅੱਗੇ ਵੀ 5 ਮੋਹਰਾ ਰੱਖੀਆਂ, ਤਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਉਸ ਦਾ ਹੱਥ ਫੜ ਲਿਆ। ਤੇ 500 ਮੋਹਰਾ ਦੇਣ ਦੀ ਗੱਲ ਯਾਦ ਕਰਾਈ। ਨਾਲ ਹੀ ਆਪਣਾ ਮੋਢੇ ਉੱਤੇ ਪਿਆ ਦਾਗ਼ ਦਿਖਾਇਆ। ਮੱਖਣ ਸ਼ਾਹ ਲਬਾਣੇ ਨੇ ਗੁਰੂ ਜੀ ਨੂੰ ਲੱਭ ਕੇ 500 ਮੋਹਰਾ ਭੇਟ ਕੀਤੀਆਂ। ਜੋ ਨਕਲੀ ਗੁਰੂ ਬਣੇ ਬੈਠੇ ਸੀ। ਉਨ੍ਹਾਂ ਦਾ ਹੰਕਾਰ ਤੋੜਿਆ। ਗੁਰੂ ਲਾਧੋਂ ਕਰਦੇ ਨੇ ਅਪ੍ਰੈਲ 1964 ਈਸਵੀ ਗੁਰੂ ਜੀ ਨੂੰ ਸੰਗਤਾਂ ਵਿਚ ਜਾਹਰ ਕੀਤਾ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੀ ਬਾਕੀ ਗੁਰੂਆਂ ਦੀ ਤਰ੍ਹਾਂ ਹਰ ਧਰਮ ਦੇ ਲੋਕਾਂ ਨਾਲ ਪਿਆਰ ਕਰਦੇ, ਮਨੁੱਖਤਾ ਤੇ ਕਿਸੇ ਧਰਮ ਨਾਲ ਕੋਈ ਵੈਰ ਵਿਰੋਧ ਨਹੀਂ ਕਰਦੇ ਸਨ। ਜ਼ੁਲਮ ਤੇ ਜ਼ਾਲਮ ਨਾਲ ਸਿੱਧੀ ਟੱਕਰ ਸੀ।

ਔਰੰਗਜ਼ੇਬ ਪਰਜਾ ਉੱਤੇ ਬਹੁਤ
ਜ਼ੁਲਮ ਕਰਦਾ ਸੀ ਉਸ ਨੇ ਆਪਣੇ ਸਾਰੇ ਨਜ਼ਦੀਕੀ ਰਿਸ਼ਤੇ ਮਾਰ ਮੁਕਾਏ ਸਨ। ਗੱਦੀ ਦੇ ਨਸ਼ੇ ਵਿੱਚ
ਔਰੰਗਜ਼ੇਬ ਬਹੁਤ ਅੱਤਿਆਚਾਰ ਕਰ ਰਿਹਾ ਸੀ। ਔਰੰਗਜ਼ੇਬ ਦੇ ਸਤਾਏ ਹੋਏ ਕਸ਼ਮੀਰੀ ਪੰਡਤ ਨੌਵੇਂ
ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆਏ। ਪੰਡਤਾਂ ਨੇ ਗੁਰੂ ਜੀ ਨੂੰ ਦੱਸਿਆ," ਔਰੰਗਜ਼ੇਬ ਧੱਕੇ ਨਾਲ
ਜਨੇਊ ਉਤਾਰ ਰਿਹਾ ਸੀ। ਹਿੰਦੂ ਧਰਮ ਖ਼ਤਰੇ ਵਿੱਚ ਸੀ। ਔਰੰਗਜ਼ੇਬ ਹਿੰਦੂਆਂ ਤੇ ਹੋਰ ਸਭ ਨੂੰ
ਮੁਸਲਮਾਨ ਬਣਾ ਰਿਹਾ ਹੈ। ਮੁਸਲਮਾਨ ਨਾ ਬਣਨ ਵਾਲਿਆਂ ਨੂੰ ਔਰੰਗਜ਼ੇਬ ਵੱਲੋਂ ਮਨੁੱਖੀ ਸਰੀਰਾਂ ਦਾ ਲਹੂ ਲਹਾਣ ਕੀਤਾ
ਜਾ ਰਿਹਾ ਸੀ। 1675 ਈਸਵੀ ਗੁਰੂ ਤੇਗ਼ ਬਹਾਦਰ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਗੁਰ ਗੱਦੀ ਦੇ
ਦਿੱਤੀ। ਗੁਰੂ ਗੋਬਿੰਦ ਸਿੰਘ ਜੀ ਦਾ ਨਾਮ ਗੋਬਿੰਦ ਰਾਏ ਸੀ। ਗੁਰੂ ਤੇਗ਼ ਬਹਾਦਰ ਜੀ ਨਾਲ ਭਾਈ ਮਤੀ
ਦਾਸ, ਭਾਈ ਸਤੀ ਜੀ, ਭਾਈ ਦਇਆ ਲਾ ਜੀ, ਭਾਈ ਉਦੈ ਜੀ, ਭਾਈ ਗੁਰਦਿਤਾ ਜੀ ਦਿੱਲੀ ਨੂੰ ਚਲੇ ਗਏ। ਔਰੰਗਜ਼ੇਬ ਦੇ ਹੁਕਮ ਨਾਲ ਗੁਰੂ ਤੇਗ਼
ਬਹਾਦਰ ਜੀ ਨੂੰ ਲੋਹੇ ਦੇ ਪਿੰਜਰੇ ਵਿਚ ਬੰਦ ਕਰ ਦਿੱਤਾ। ਗੁਰੂ ਜੀ ਨੂੰ ਕਰਾਮਾਤ ਦਿਖਾਉਣ ਨੂੰ
ਕਿਹਾ, ਮੁਸਲਮਾਨ ਬਣਨ ਨੂੰ ਕਿਹਾ ਗਿਆ। ਗੁਰੂ ਜੀ ਨੇ ਇਹ ਨਾਂ ਕਰਨ ਲਈ ਜੁਆਬ ਦੇ
ਦਿੱਤਾ। 11 ਨਵੰਬਰ 1675 ਈਸਵੀ ਨੂੰ
ਭਾਈ ਮਤੀ ਦਾਸ ਜੀ ਨੂੰ ਜਿਉਂਦੇ ਨੂੰ ਆਰੇ ਨਾਲ ਚੀਰਿਆ ਗਿਆ। ਭਾਈ ਸਤੀ ਜੀ ਨੂੰ ਰੂੰ ਦੇ ਨਾਲ ਲਪੇਟ
ਕੇ ਜਿਉਂਦੇ ਨੂੰ ਅੱਗ ਲਾ ਦਿੱਤੀ। ਭਾਈ ਦਇਆਲਾ ਜੀ ਨੂੰ ਜਿਉਂਦੇ ਨੂੰ ਦੇਗ ਵਿਚ ਉਬਾਲਿਆ ਗਿਆ।
ਗੁਰੂ ਜੀ ਦੇ ਸਾਹਮਣੇ ਗੁਰੂ ਪਿਆਰੇ ਸ਼ਹੀਦੀਆਂ ਪਾ ਗਏ। ਚਾਂਦਨੀ ਚੌਕ ਦਿੱਲੀ ਵਿੱਚ ਜ਼ਾਲਮਾਂ ਨੇ ਗੁਰੂ
ਤੇਗ਼ ਬਹਾਦਰ ਜੀ ਦਾ ਤਲਵਾਰ ਨਾਲ ਧੜ ਨਾਲੋਂ ਸੀਸ ਸ਼ਹੀਦ ਕਰ ਦਿੱਤਾ। ਗੁਰੂ ਜੀ ਨੇ ਹਿੰਦੂ ਧਰਮ
ਬਚਾਉਣ ਨੂੰ ਧਰਮ ਲਈ ਸੀਸ ਦੇ ਦਿੱਤਾ। ਸ਼ਹੀਦੀਆਂ ਦੇਣ ਨਾਲ ਸਾਰੀ ਪਰਜਾ ਕੁਰਲਾ ਉੱਠੀ, ਦੇਸ਼ ਵਿਚ ਹਾਹਾਕਾਰ ਮੱਚ ਗਈ। ਭਾਈ ਜੋਤਾ
ਜੀ ਸੀਸ ਚੁਰਾ ਕੇ ਅਨੰਦਪੁਰ ਗੁਰੂ ਗੋਬਿੰਦ ਜੀ ਕੋਲ ਲੈ ਗਏ। ਗੁਰੂ ਜੀ ਨੇ ਇਸ ਨੂੰ ਰੰਘਰੇਟੇ ਗੁਰੂ
ਦੇ ਬੇਟੇ ਕਹਿ ਕੇ ਗਲਵੱਕੜੀ ਵਿਚ ਲੈ ਲਿਆ। ਲੱਖੀ ਸ਼ਾਹ ਵਣਜਾਰੇ ਨੇ ਗੁਰੂ ਤੇਗ਼ ਬਹਾਦਰ ਜੀ ਦੇ ਧੜ
ਨੂੰ ਰੂੰ ਵਾਲੇ ਗੱਡੇ ਵਿੱਚ ਛੁਪਾ ਕੇ ਲੈ ਗਏ। ਆਪਣੇ ਪਿੰਡ ਜਾ ਕੇ ਘਰ ਦੇ ਸਮਾਨ ਨੂੰ ਅੱਗ ਲਾ ਕੇ
ਗੁਰੂ ਜੀ ਦੇ ਧੜ ਨੂੰ ਅਗਨੀ ਭੇਟ ਕਰ ਦਿੱਤਾ। ਇੱਥੇ ਰਕਾਬ ਗੰਜ ਗੁਰਦੁਆਰਾ ਸਾਹਿਬ ਹੈ। ਲਖੀ ਸ਼ਾਹ
ਵਣਜਾਰੇ ਦੇ ਨਾਮ ਤੇ ਵੀ ਭਵਨ ਬਣਿਆ ਹੋਇਆ ਹੈ। ਜਿੱਥੇ ਗੁਰੂ ਤੇਗ਼ ਬਹਾਦਰ ਜੀ ਸ਼ਹੀਦ ਕੀਤੇ ਗਏ ਸਨ।
ਉੱਥੇ ਹੁਣ ਦਿੱਲੀ ਸੀਸ ਗੰਜ ਗੁਰਦੁਆਰਾ ਸਾਹਿਬ ਹੈ। ਬਾਜ਼ਾਰ ਵਿਚ ਹੋਣ ਕਾਰਨ ਸੜਕ ਤੇ ਬਹੁਤ ਇਕੱਠ
ਰਹਿੰਦਾ ਹੈ। ਸਾਰੀ ਬਾਣੀ ਵਿਰਾਗ ਵਾਲੀ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਸ਼੍ਰੀ ਗੁਰੂ
ਗ੍ਰੰਥ ਸਾਹਿਬ ਵਿੱਚ ਦਰਜ ਹੈ। ਸ੍ਰੀ ਗੁਰੂ
ਗ੍ਰੰਥਿ ਸਾਹਿਬ ਦੇ ਆਖਰ ਵਿੱਚ 1426 ਪੰਨੇ ਤੇ ਭੋਗ ਦੇ 57 ਸਲੋਕ ਹਨ। ਸਾਰੇ ਸਲੋਕ ਸਾਡੀ ਜੀਵਨ ਦੀ ਪੂਰੀ ਤਸਵੀਰ ਦਸਦੇ ਹਨ। ਰੱਬ ਨੂੰ
ਮਿਲਣ ਦਾ ਰਾਸਤਾਂ ਵੀ ਦੱਸਦੇ ਹਨ। ਜੋਂ ਅਸੀਂ ਸ੍ਰੀ ਗੁਰੂ ਗ੍ਰੰਥਿ ਸਾਹਿਬ ਪੜ੍ਹਨ ਪਿਛੋਂ ਜਨਮ-ਮਰਨ, ਵਿਆਹ ਤੇ ਹਰ ਖੁਸ਼ੀ ਗਮੀ ਵਿਚ ਪੜ੍ਹਦੇ
ਹਾਂ। ਗੁਰੂ ਜੀ ਜੱਗ ਦੀ ਪ੍ਰੀਤ ਨੂੰ ਝੂਠੀ ਪ੍ਰੀਤ ਕਹਿੰਦੇ ਹਨ।
ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ
ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ
ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ
ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ਬਿਰਧਿ ਭਇਓ ਸੂਝੈ ਨਹੀ ਕਾਲੁ
ਪਹੂਚਿਓ ਆਨਿ ॥ ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥ ਧਨੁ ਦਾਰਾ ਸੰਪਤਿ ਸਗਲ ਜਿਨਿ
ਅਪੁਨੀ ਕਰਿ ਮਾਨਿ ॥ ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥ ਪਤਿਤ ਉਧਾਰਨ ਭੈ ਹਰਨ ਹਰਿ
ਅਨਾਥ ਕੇ ਨਾਥ ॥ ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥ ਤਨੁ ਧਨੁ ਜਿਹ ਤੋ ਕਉ ਦੀਓ
ਤਾਂ ਸਿਉ ਨੇਹੁ ਨ ਕੀਨ ॥ ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥ ਤਨੁ ਧਨੁ ਸੰਪੈ ਸੁਖ ਦੀਓ
ਅਰੁ ਜਿਹ ਨੀਕੇ ਧਾਮ ॥ ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥ ਸਭ ਸੁਖ ਦਾਤਾ ਰਾਮੁ
ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥ ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ ਕਹੁ ਨਾਨਕ ਸੁਨੁ ਰੇ ਮਨਾ ਅਉਧ
ਘਟਤ ਹੈ ਨੀਤ ॥੧੦॥ ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥ ਜਿਹ ਤੇ ਉਪਜਿਓ ਨਾਨਕਾ ਲੀਨ
ਤਾਹਿ ਮੈ ਮਾਨੁ ॥੧੧॥ ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥ ਕਹੁ ਨਾਨਕ ਤਿਹ ਭਜੁ ਮਨਾ
ਭਉ ਨਿਧਿ ਉਤਰਹਿ ਪਾਰਿ ॥੧੨॥ ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ ਕਹੁ ਨਾਨਕ
ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥ ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ ਕਹੁ
ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥ ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥ ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ
॥ ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥ ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ
॥ ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥ ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ
॥ ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥ ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ
ਪਛਾਨਿ ॥ ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥ ਭੈ ਨਾਸਨ ਦੁਰਮਤਿ ਹਰਨ ਕਲਿ ਮੈ
ਹਰਿ ਕੋ ਨਾਮੁ ॥ ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥ ਜਿਹਬਾ ਗੁਨ ਗੋਬਿੰਦ ਭਜਹੁ
ਕਰਨ ਸੁਨਹੁ ਹਰਿ ਨਾਮੁ ॥ ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥੨੧॥ ਜੋ ਪ੍ਰਾਨੀ ਮਮਤਾ
ਤਜੈ ਲੋਭ ਮੋਹ ਅਹੰਕਾਰ ॥ ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥ ਜਿਉ ਸੁਪਨਾ ਅਰੁ ਪੇਖਨਾ
ਐਸੇ ਜਗ ਕਉ ਜਾਨਿ ॥ ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥ ਨਿਸਿ ਦਿਨੁ ਮਾਇਆ ਕਾਰਨੇ
ਪ੍ਰਾਨੀ ਡੋਲਤ ਨੀਤ ॥ ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥ ਜੈਸੇ ਜਲ ਤੇ ਬੁਦਬੁਦਾ
ਉਪਜੈ ਬਿਨਸੈ ਨੀਤ ॥ ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥ ਪ੍ਰਾਨੀ ਕਛੂ ਨ ਚੇਤਈ ਮਦਿ
ਮਾਇਆ ਕੈ ਅੰਧੁ ॥ ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥ ਜਉ ਸੁਖ ਕਉ ਚਾਹੈ ਸਦਾ
ਸਰਨਿ ਰਾਮ ਕੀ ਲੇਹ ॥ ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥ ਮਾਇਆ ਕਾਰਨਿ ਧਾਵਹੀ
ਮੂਰਖ ਲੋਗ ਅਜਾਨ ॥ ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥ ਜੋ ਪ੍ਰਾਨੀ ਨਿਸਿ ਦਿਨੁ
ਭਜੈ ਰੂਪ ਰਾਮ ਤਿਹ ਜਾਨੁ ॥ ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥ ਮਨੁ ਮਾਇਆ ਮੈ ਫਧਿ
ਰਹਿਓ ਬਿਸਰਿਓ ਗੋਬਿੰਦ ਨਾਮੁ ॥ ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥ ਪ੍ਰਾਨੀ ਰਾਮੁ
ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥ ਸੁਖ ਮੈ ਬਹੁ
ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥ ਜਨਮ ਜਨਮ
ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥ ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥
ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥ ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ
॥੩੪॥ ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥ ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ
ਹੀ ਮਾਨੁ ॥੩੫॥ ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥ ਨਾਨਕ ਸਮਿਓ ਰਮਿ ਗਇਓ ਅਬ ਕਿਉ
ਰੋਵਤ ਅੰਧ ॥੩੬॥ ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥ ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ
ਨਾਹਿਨ ਭੀਤਿ ॥੩੭॥ ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ
ਪਰੀ ॥੩੮॥ ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ
ਸੋ ਹੋਇ ॥੩੯॥ ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥ ਕਹੁ ਨਾਨਕ ਮਨ ਸਿਮਰੁ ਤਿਹ ਪੂਰਨ
ਹੋਵਹਿ ਕਾਮ ॥੪੦॥ ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੋ ਨਹੀ ਨਾਨਕ
ਕਹਿਓ ਬਖਾਨਿ ॥੪੧॥ ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ ਜਿਹਿ ਪ੍ਰਾਨੀ ਹਰਿ ਜਸੁ ਕਹਿਓ
ਨਾਨਕ ਤਿਹਿ ਜਗੁ ਜੀਤਿ ॥੪੨॥ ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ
ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥ ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ ਜੈਸੇ ਸੂਕਰ
ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥ ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ ਨਾਨਕ ਇਹ
ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥ ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥
ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥ ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥
ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥ ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ
॥ ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥ ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ
ਮੀਤ ॥ ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥ ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ
ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥ ਚਿੰਤਾ ਤਾ ਕੀ ਕੀਜੀਐ ਜੋ
ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ ਜੋ ਉਪਜਿਓ ਸੋ ਬਿਨਸਿ ਹੈ ਪਰੋ
ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥ ਦੋਹਰਾ ॥ ਬਲੁ ਛੁਟਕਿਓ ਬੰਧਨ
ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥ ਬਲੁ ਹੋਆ ਬੰਧਨ ਛੁਟੇ
ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥ ਸੰਗ ਸਖਾ ਸਭਿ
ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥ ਨਾਮੁ ਰਹਿਓ
ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥ ਰਾਮ
ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥ {ਪੰਨਾ 1429
Comments
Post a Comment