ਭਾਗ 6 ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਪੂੰਜੀ ਸਹੀ ਥਾਂ ਲਾਈਏ
ਸਤਵਿੰਦਰ ਕੌਰ ਸੱਤੀ-(ਕੈਲਗਰੀ)- ਕੈਨੇਡਾ satwinder_7@hotmail.com
ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥
ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਹਨ। ਰਾਮਦਾਸ ਜੀ ਜਨਮ ਪਾਕਿਸਤਾਨ ਲਹੌਰ ਵਿਚ ਹੋਇਆ। ਜਨਮ 1534 ਈਸਵੀ ਨੂੰ ਰਾਮਦਾਸ ਜੀ ਪਿਤਾ ਦਾ ਨਾਮ ਹਰਦਾਸ ਜੀ ਦੇ ਘਰ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਹੋਇਆ ਹੈ। ਵੱਡਾ ਬੱਚਾ ਹੋਣ ਕਾਰਨ ਜੇਠਾ ਜੀ ਨਾਮ ਨਾਲ ਬੋਲਾਇਆ ਜਾਂਦਾ ਸੀ। ਬਾਅਦ ਵਿੱਚ ਜੇਠਾ ਜੀ ਦਾ ਨਾਮ ਸ਼੍ਰੀ ਗੁਰੂ ਰਾਮਦਾਸ ਜੀ ਰੱਖਿਆ ਗਿਆ। ਇਹ ਸੋਢੀ ਵੰਸ਼ ਵਿਚੋਂ ਹਨ। ਭਰਾਂ ਹਰਦਿਆਲ ਤੇ ਛੋਟੀ ਭੈਣ ਰਾਮਦਾਸੀ ਸੀ। ਛੋਟੀ ਉਮਰ ਵਿਚ ਮਾਂਪੇ ਗੁਜਰ ਗਏ, ਵਿਛੋੜਾਂ ਦੇ ਗਏ। ਸਭ ਨੂੰ ਨਾਨੀ ਨੇ ਬਾਸਰਕੇ ਪਿੰਡ ਵਿਚ ਪਾਲਿਆ। ਛੋਟੀ ਉਮਰ ਵਿਚ ਮਜ਼ਦੂਰੀ ਕਰਦੇ ਰਹੇ। ਨਾਨੀ ਛੋਲਿਆਂ ਦੀਆਂ ਘੁੰਘਣੀਆਂ ਬਣਾ ਦਿੰਦੀ। ਇਹ ਵੇਚ ਆਉਂਦੇ ਸਨ। ਇਹ ਕੰਮ ਕਰਦਿਆਂ ਨੂੰ ਤੀਜੇ ਪਾਤਸ਼ਾਹ ਅਮਰਦਾਸ ਜੀ ਨਾਲ ਮਿਲਣੀ ਹੋ ਗਈ। ਉਥੇ ਗੋਇੰਦਵਾਲ ਆ ਕੇ ਲੰਗਰ ਦੀ ਸੇਵਾ ਕਰਦੇ ਰਹੇ। ਆਪ ਜੀ ਨੇ ਗੁਰੂ ਅਮਰਦਾਸ ਦੀ ਸੇਵਾ ਹਮੇਸ਼ਾ ਇੱਕ ਸੇਵਾਦਾਰ ਦੀ ਤਰ੍ਹਾਂ ਕੀਤੀ। ਗੁਰੂ ਅਮਰਦਾਸ ਜੀ ਗੋਇੰਦਵਾਲ ਬਾਉਲੀ ਸਾਹਿਬ ਤਿਆਰ ਕਰਵਾ ਰਹੇ ਸਨ ਤਾਂ ਸੰਗਤ ਨਾਲ ਜੇਠਾ ਜੀ ਵੀ ਉੱਥੇ ਆਏ। ਗੁਰੂ ਜੀ ਭਾਈ ਜੀ ਦੀ ਸੇਵਾ ਕੀਤੀ। ਨਿਮਰਤਾ ਵੇਖ ਕੇ ਉਨ੍ਹਾਂ ਵੱਲ ਖਿੱਚੇ ਗਏ ਅਤੇ ਬੀਬੀ ਭਾਨੀ ਨਾਲ ਜੇਠਾ ਜੀ ਦੀ ਸ਼ਾਦੀ ਕਰ ਦਿੱਤੀ। ਸ਼ਾਦੀ ਤੋਂ ਮਗਰੋਂ ਭਾਈ ਜੇਠਾ ਜੀ ਗੁਰੂ ਜੀ ਕੋਲ ਹੀ ਰਹੇ। ਉਨ੍ਹਾਂ ਨੇ ਗੁਰੂ ਅਮਰਦਾਸ ਜੀ ਦੀ ਬਹੁਤ ਸੇਵਾ ਕੀਤੀ। ਗੁਰੂ ਅਮਰਦਾਸ ਜੀ ਨੇ ਜੇਠਾ ਜੀ ਰਾਮਦਾਸ ਜੀ ਨੂੰ 1574 ਇਸਵੀ ਵਿੱਚ ਗੱਦੀ ਦੇ ਮਾਲਕ ਬਣਾ ਦਿੱਤਾ। ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਦੇ ਬਚਨਾਂ ਨਾਲ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਵਸਾਇਆਂ ਜਿਸ ਦਾ ਨਾਮ ਗੁਰੂ ਕਾ ਚੱਕ ਸੀ। ਫਿਰ ਇਸ ਦਾ ਨਾਮ ਰਾਮਦਾਸਪੁਰ ਹੋ ਗਿਆ। ਅੱਜ ਇਹ ਅੰਮ੍ਰਿਤਸਰ ਦੇ ਨਾਲ ਨਾਲ ਜਾਣਿਆ ਜਾਂਦਾ ਹੈ।  ਗੁਰਿਆਈ ਮਿਲਣ ਤੋਂ ਮਗਰੋਂ ਗੁਰੂ ਜੀ ਗੋਇੰਦਵਾਲ ਛੱਡ ਕੇ ਰਾਮਦਾਸਪੁਰ ਆ ਗਏ ਸਨ। ਗੁਰੂ ਸਾਹਿਬ ਨੇ ਏਥੇ ਹੀ ਸਰੋਵਰ ਖੁਦਵਾਇਆ ਰੱਖੀ। 47 ਸਾਲ ਦੇ ਕਰੀਬ ਉਮਰ ਭੋਗ ਕੇ 1581 ਈਸਵੀ ਨੂੰ ਜੋਤੀ ਜੋਤ ਸਮਾਂ ਗਏ। ਬੈਠਾ ਸੋਢੀ ਪਾਤਸਾਹ ਰਾਮਦਾਸ ਸਤਿਗੁਰੂ ਕਹਾਵੇ।। ਪੂਰਨ ਤਾਲ ਖਟਾਇਆ ਅੰਮ੍ਰਿਤਸਰ ਵਿਚ ਜੋਤ ਜਗਾਵੈ।
ਭਾਈ ਗੁਰਦਾਸ ਜੀ ਨੇ  ਲਿਖਿਆ ਹੈ। ਚਲੀ ਪੀੜੀ ਸੋਢੀਆਂ ਰੂਪ ਦਿਖਾਵਨ ਵਾਰੋ ਵਾਰੀ॥ਬੈਠਾ ਸੋਢੀ ਪਾਤਸਾਹ ਰਾਮਦਾਸ ਸਤਿਗੁਰੂ ਕਹਾਵੇ॥
ਪੂਰਨ ਤਾਲ ਖਟਾਇਆ ਅੰਮ੍ਰਿਤਸਰ ਵਿਚ ਜੋਤ ਜਗਾਵੈ॥ 
ਰਾਮ ਦਾਸ ਜੀ ਗੋਇੰਦਵਾਲ ਵਿਚ ਮਾਤਾ ਭਾਨੀ ਜੀ ਨਾਲ ਵਿਆਹੇ ਗਏ। ਮਾਤਾ ਭਾਨੀ ਜੀ ਤੀਜੇ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਧੀ ਹੋਈ ਹੈ। ਗੁਰੂ ਰਾਮਦਾਸ ਜੀ ਤੇ ਮਾਤਾ ਭਾਨੀ ਦੇ ਘਰ ਮਹਾਂਦੇਵ ਜੀ, ਪ੍ਰਿਥਵੀ ਗੁਰੂ ਅਰਜਨ ਦੇਵ ਜੀ ਦਾ ਜਨਮ ਹੋਇਆ। ਜੋ ਸਿੱਖਾਂ ਦੇ ਪੰਜਵੇਂ ਗੁਰੂ ਹਨ। ਪ੍ਰਿਥਵੀ ਚੰਦ ਆਪਣੇ ਪਿਤਾ ਰਾਮਦਾਸ ਜੀ ਤੇ ਗੁਰੂ ਅਰਜਨ ਦੇਵ ਜੀ ਦਾ ਹੀ ਦੋਖੀ ਬਣਿਆ ਰਿਹਾ। ਗੁਰੂ ਸਾਹਿਬ ਦੇ ਖ਼ਿਲਾਫ਼ ਸਾਜ਼ਿਸ਼ਾਂ ਕਰਦਾ ਰਿਹਾ ਹੈ। ਇਹ ਪ੍ਰਿਥਵੀ ਚੰਦ ਵਿਚ ਤੀਜੇ ਗੁਰੂ ਅਮਰਦਾਸ ਜੀ ਦੇ ਦੋਹਤੇ, ਗੁਰੂ ਰਾਮਦਾਸ ਜੀ ਦੇ ਸਪੁੱਤਰ, ਗੁਰੂ ਅਰਜਨ ਦੇਵ ਜੀ ਦੇ ਭਰਾ ਸਨ। ਫਿਰ ਵੀ ਗੁਰੂਆਂ ਦਾ ਕੋਈ ਵੀ ਗੁਣ ਨਹੀਂ ਸੀ। ਛੇਵੇਂ ਪਾਤਸ਼ਾਹ ਹਰਗੋਬਿੰਦ ਜੀ ਅਰਜਨ ਦੇਵ ਜੀ ਦੇ ਸਪੁੱਤਰ ਹੋਏ ਹਨ।  ਦੂਜੇ ਪਾਤਸ਼ਾਹ  ਗੁਰੂ ਅੰਗਦ ਦੇਵ ਜੀ  ਤੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਤੱਕ ਇੱਕੋ ਪਰਵਾਰ ਵਿੱਚ ਗੁਰਗੱਦੀ ਰਹੀ ਹੈ। ਬੀਬੀ ਅਮਰੋਂ ਗੁਰੂ ਅੰਗਦ ਦੇਵ ਜੀ ਸਪੁੱਤਰੀ ਸੀ। ਬੀਬੀ ਅਮਰੋਂ ਅਮਰਦਾਸ ਜੀ ਦੇ ਭਰਾ ਦੀ ਨੂੰਹ ਸੀ।  ਰਾਮਦਾਸ ਜੀ  ਬੀਬੀ ਭਾਨੀ ਜੀ ਨਾਲ ਵਿਆਹੇ ਗਏ। ਬੀਬੀ ਭਾਨੀ ਜੀ ਤੀਜੇ ਗੁਰੂ ਅਮਰਦਾਸ ਜੀ ਦੀ ਛੋਟੀ ਸਪੁੱਤਰੀ ਸੀ। ਚੌਥੇ ਗੁਰੂ ਰਾਮਦਾਸ ਜੀ ਤੇ ਮਾਤਾ ਭਾਨੀ ਦੇ ਘਰ ਮਹਾਂਦੇਵ ਜੀ, ਪ੍ਰਿਥਵੀ ਗੁਰੂ ਅਰਜਨ ਦੇਵ ਜੀ ਦਾ ਜਨਮ ਹੋਇਆ। ਗੁਰੂ ਅਰਜਨ ਦੇਵ ਜੀ ਦੇ ਗੁਰੂ ਹਰਗੋਬਿੰਦ ਜੀ ਇਕਲੌਤੇ ਸਪੁੱਤਰ ਸਨ। ਸੱਤਵੇਂ ਸਤਿਗੁਰੂ ਹਰਿਰਾਏ ਸਾਹਿਬ ਜੀ ਬਾਬਾ ਗੁਰਦਿੱਤਾ ਜੀ ਸਪੁੱਤਰ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੋਤੇ ਸਨ। ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਪੁੱਤਰ ਬਾਬਾ ਗੁਰਦਿੱਤਾ ਜੀ ਤੇ ਗੁਰੂ ਤੇਗ਼ ਬਹਾਦਰ ਜੀ ਸਨ। ਅੱਠਵੇਂ ਪਾਤਸ਼ਾਹ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪਿਤਾ ਜੀ ਸੱਤਵੇਂ ਸਤਿਗੁਰੂ ਹਰਿਰਾਇ ਸਾਹਿਬ ਜੀ ਸਨ।  ਗੁਰੂ ਹਰਗੋਬਿੰਦ ਜੀ ਦੇ ਸਪੁੱਤਰ ਗੁਰੂ ਤੇਗ਼ ਬਹਾਦਰ ਜੀ ਹਨ। ਗੁਰੂ ਗੋਬਿੰਦ ਸਿੰਘ ਜੀ ਗੁਰੂ ਹਰਗੋਬਿੰਦ ਜੀ ਦੇ ਪੋਤੇ ਗੁਰੂ ਤੇਗ਼ ਬਹਾਦਰ ਜੀ ਦੇ ਇਕਲੌਤੇ ਸਪੁੱਤਰ ਸਨ।  ਦਸਵੇਂ ਗੁਰੂ ਗੋਬਿੰਦ ਸਿੰਘ ਜੀ ਚਾਰ ਸਪੁੱਤਰ ਸਨ। ਸਾਹਿਬਜ਼ਾਦੇ ਅਜੀਤ ਸਿੰਘ  ਜੀ ਦਾ ਜਨਮ ਪਾਉਂਟਾ ਸਾਹਿਬ,  1686 ਈਸਵੀ, ਸਾਹਿਬਜ਼ਾਦੇ ਜੁਝਾਰ ਸਿੰਘ ਜੀ ਦਾ ਜਨਮ ਪਾਉਂਟਾ ਸਾਹਿਬ 1690 ਈਸਵੀ  , ਸਾਹਿਬਜ਼ਾਦੇ ਜੋਰਾਵਰ ਸਿੰਘ ਜੀ ਦਾ ਜਨਮ ਅਨੰਦਪੁਰ ਸਾਹਿਬ  1696 ਈਸਵੀ,  ਸਾਹਿਬਜ਼ਾਦੇ ਫਤਹਿ ਸਿੰਘ ਜੀ ਦਾ ਜਨਮ ਅਨੰਦਪੁਰ ਸਾਹਿਬ 1698ਈਸਵੀ ਵਿੱਚ ਹੋਇਆ।  ਗੁਰੂ ਗੋਬਿੰਦ ਸਿੰਘ ਜੀ ਨੇ ਸ਼ਬਦ ਗੁਰੂ ਨੂੰ ਗੁਰ ਗੱਦੀ ਥਾਪ ਦਿੱਤੀ। ਸਾਨੂੰ ਸ਼ਬਦਾਂ ਦੇ ਲੜ ਲਾਇਆ ਹੈ। ਜੋ ਸਾਨੂੰ ਜੀਵਨ ਜਾਚ ਸਿਖਾਉਂਦੇ ਹਨ। ਸ਼ਬਦ ਹੀ ਗਿਆਨ ਹੈ।
ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿਨਾਮੁ ਧਿਆਵੈ॥
ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤਸਰਿ ਨਾਵੈ॥
ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ॥
ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿਨਾਮੁ ਧਿਆਵੈ॥
ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ॥
ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ॥
ਜਨੁ ਨਾਨਕ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ॥
ਬੰਦੇ ਸਾਨੂੰ ਰਸਤਾ ਜ਼ਰੂਰ ਦੱਸਦੇ ਹਨ। ਦੱਸਦੇ ਉਹੀ ਹਨ। ਜੋ ਸੇਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਹੇ ਹਨ। ਕਈ ਵਾਰ ਅਸੀਂ ਬੰਦੇ ਨੂੰ ਹੀ ਸਭ ਕੁੱਝ ਸਮਝ ਲੈਂਦੇ ਹਾਂ। ਜੋ ਬੰਦੇ ਦੇ ਧੋਖਾ ਦੇਣ ਨਾਲ ਦੁੱਖਾਂ ਦਾ ਕਾਰਨ ਬਣਦਾ ਹੈ। ਅਗਰ ਸ਼ਬਦਾਂ ਦਾ ਗਿਆਨ ਲੈ ਕੇ ਜੀਵਨ ਜਾਚ ਸਿੱਖਾਂਗੇ। ਕੋਈ ਧੋਖਾ ਨਹੀਂ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰਾਮਦਾਸ ਹੀ ਦਾ ਚਾਰ ਲਾਮਾ ਦਾ ਪਾਠ ਦਰਜ ਹੈ। ਗੁਰੂ ਰਾਮਦਾਸ ਜੀ ਤੇ ਉਨ੍ਹਾ ਦੀ ਪਤਨੀ ਭਾਨੀ ਜੀ ਨੇ ਆਪਣੇ ਵਿਆਹ ਤੋਂ ਹੀ ਅਨੰਦ ਕਾਰਜ ਲਾਮਾ ਦੀ ਮਰਯਾਦਾ ਸ਼ੁਰੂ ਕੀਤੀ ਹੈ। ਜੋ ਅੱਜ ਹੀ ਸਿੱਖ ਮੰਨਦੇ ਹਨ। ਗੁਰੂ ਰਾਮਦਾਸ ਜੀ ਸਾਰੀ ਬਾਣੀ ਵੈਰਾਗ ਵਾਲੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਚ ਮਹਲਾ ੪ ਥੱਲੇ ਚੌਥੇ ਗੁਰੂ ਰਾਮਦਾਸ ਮਹਾਰਾਜ ਬਾਣੀ ਦਰਜ ਹੈ। 30 ਰਾਗ, ਘੋੜੀਆਂ, ਕਰਹਲੇ, ਸੋਹਲੇ 638 ਸਬਦ ਹਨ।
ਗਉੜੀ ਮਾਝ ਮਹਲਾ ੪ ॥ ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ ਹਰਿ ਆਪੇ ਕਾਨ੍ਹ੍ਹੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥ ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥ ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥ ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥ ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥ ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥ {ਪੰਨਾ 174} ਗਉੜੀ ਮਾਝ ਮਹਲਾ ੪ ॥ ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥ ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥ ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥ ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥ ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥ ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥ ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥ ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥ ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥ ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥ ਗੁਰ ਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥ ਵਡਭਾਗੀ ਜਪਿ ਨਾਉ ਜੀਉ ॥੩॥ ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥ ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ ॥ ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥ ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥੪॥੫॥੩੧॥੬੯॥ {ਪੰਨਾ 175}

Comments

Popular Posts