ਭਾਗ 5 ਸ੍ਰੀ ਗੁਰੂ ਅਮਰਦਾਸ ਜੀ ਸਿੱਖ ਕੌਮ ਦੇ ਤੀਜੇ ਗੁਰੂ ਹਨ ਮਾਲਕ ਆਪਣੀ ਪੂੰਜੀ ਸਹੀ ਥਾਂ ਲਾਈਏ
-ਸਤਵਿੰਦਰ ਕੌਰ ਸੱਤੀ (ਕੈਲਗਰੀ)- ਕੈਨੇਡਾ satwinder_7@hotmail.com

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

ਗੁਰੂ ਅਮਰਦਾਸ ਜੀ ਦਾ ਜਨਮ 5 ਮਈ 1479 ਈਸਵੀ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਬਾਸਰਕੇ ਵਿੱਚ ਹੋਇਆ। ਸ੍ਰੀ ਗੁਰੂ ਅਮਰਦਾਸ ਜੀ ਜਗਤ ਦੇ ਤੀਜੇ ਗੁਰੂ ਸਨ। ਮਾਤਾ ਸੁਲੱਖਣੀ, ਪਿਤਾ ਤੇਜ ਭਾਨ ਦੇ ਘਰ ਭੱਲਾ ਪਰਿਵਾਰ ਵਿੱਚ ਹੋਇਆ। ਪਿਤਾ ਵਪਾਰੀ ਸਨ। ਗੁਰੂ ਅਮਰਦਾਸ ਜੀ ਦਾ ਵਿਆਹ 1502 ਈਸਵੀ ਨੂੰ ਦੇਵੀ ਚੰਦ ਜੀ ਦੀ ਬੇਟੀ ਰਾਮੋ ਜੀ ਨਾਲ ਹੋਇਆ। ਉਨ੍ਹਾਂ ਦੇ ਘਰ ਦੋ ਸਪੁੱਤਰ ਮੋਹਣ ਤੇ ਮੋਹਰੀ ਅਤੇ ਦੋ ਸਪੁੱਤਰੀਆਂ ਬੀਬੀ ਦਾਨੀ ਤੇ ਬੀਬੀ ਭਾਨੀ ਪੈਦਾ ਹੋਈਆਂ। ਬੀਬੀ ਭਾਨੀ ਦਾ ਵਿਆਹ ਚੌਥੇ ਗੁਰੂ ਰਾਮਦਾਸ ਜੀ ਨਾਲ ਹੋਇਆ। ਗੁਰੂ ਅਮਰਦਾਸ ਜੀ ਸਾਰੇ ਗੁਰੂਆਂ ਤੋਂ ਲੰਮੀ ਉਮਰ ਸੀ।

 

ਹਰ ਸਾਲ ਗੰਗਾ ਇਸ਼ਨਾਨ ਲਈ ਜਾਇਆ ਕਰਦੇ ਸਨ। ਇੱਕ ਦਿਨ ਉਹ ਗੰਗਾ ਤੋਂ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਮੁਲਾਕਾਤ ਇੱਕ ਸਾਧੂ ਨਾਲ ਹੋਈ। ਅਮਰਦਾਸ ਜੀ ਨੇ ਉਸ ਸਾਧੂ ਨੂੰ ਭੋਜਨ ਛਕਾਇਆ। ਭੋਜਨ ਛਕਣ ਤੋਂ ਬਾਅਦ ਸਾਧੂ ਨੇ ਅਮਰਦਾਸ ਜੀ ਕੋਲੋਂ ਉਨ੍ਹਾਂ ਦੇ ਗੁਰੂ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ, “ ਉਨ੍ਹਾਂ ਦਾ ਗੁਰੂ ਕੋਈ ਨਹੀਂ। ਉਹ ਕਹਿਣ ਲੱਗਿਆ, ਮੈਂ ਗੁਰੂ ਹੀਣ ਵਿਅਕਤੀ ਦੇ ਹੱਥੋਂ ਭੋਜਨ ਕਰਕੇ ਬਹੁਤ ਵੱਡਾ ਪਾਪ ਕੀਤਾ ਹੈ। ਮੈਨੂੰ ਇਹ ਪਾਪ ਧੋਣ ਲਈ ਫਿਰ ਗੰਗਾ ਜਾਣਾ ਪਵੇਗਾ। ਇਹ ਸ਼ਬਦ ਸੁਣ ਕੇ ਅਮਰਦਾਸ ਜੀ ਦਾ ਮਨ ਬੜਾ ਦੁਖੀ ਹੋਇਆ।

ਗੁਰੂ ਅੰਗਦ ਦੇਵ ਜੀ ਦੀ ਸਪੁੱਤਰੀ ਬੀਬੀ ਅਮਰੋ ਦਾ ਵਿਆਹ ਗੁਰੂ ਅਮਰਦਾਸ ਜੀ ਦੇ ਭਤੀਜੇ ਨਾਲ ਹੋਇਆ ਸੀ। ਬੀਬੀ ਅਮਰੋ ਗੁਰੂ ਅਮਰਦਾਸ ਜੀ ਦੇ ਭਰਾ ਦੀ ਨੂੰਹ ਸੀ। ਬੀਬੀ ਅਮਰੋ ਗੁਰੂ ਨਾਨਕ ਸਾਹਿਬ ਜੀ ਬਾਣੀ ਸਵੇਰੇ ਅੰਮ੍ਰਿਤ ਵੇਲੇ ਉੱਠ ਕੇ ਗਾਉਂਦੀ ਸੀ। ਬਾਣੀ ਦੇ ਮਿੱਠੇ ਸ਼ਬਦ ਸੁਣ ਕੇ ਗੁਰੂ ਅਮਰਦਾਸ ਜੀ ਦੇ ਮਨ ਉੱਤੇ ਡੂੰਘਾ ਪ੍ਰਭਾਵ ਪਿਆ। ਜਦੋਂ ਗੁਰੂ ਅਮਰਦਾਸ ਜੀ ਨੇ ਉਸ ਤੋਂ ਰੱਬੀ ਬਾਣੀ ਸੁਣੀ ਤਾਂ ਮਨ ਸ਼ਾਂਤ ਹੋ ਗਿਆ। ਗੁਰੂ ਅਮਰਦਾਸ ਜੀ ਨੇ ਬੀਬੀ ਅਮਰੋ ਨੂੰ ਪੁੱਛਿਆ. ਇੰਨੇ ਮਿੱਠੇ ਸ਼ਬਦ ਗਾ ਰਹੀ ਹੈ। ਇਹ ਕਿਥੋਂ ਪੜ੍ਹੇ ਹਨ? ਅਮਰੋ ਨੂੰ ਕਿਹਾ, “  ਗੁਰੂ ਨਾਨਕ ਦੇਵ ਜੀ ਦੀ ਬਾਣੀ ਹੈ। ਇਹੀ ਬਾਣੀ ਪਿਤਾ ਜੀ ਅੰਗਦ ਦੇਵ ਤੋਂ ਸੁਣੀ ਹੈ।   ਗੁਰੂ ਅਮਰਦਾਸ ਜੀ ਨੇ ਕਿਹਾ, “ ਮੈਨੂੰ ਆਪਣੇ ਆਪਣੇ ਗੁਰੂ ਅੰਗਦ ਪਾਸ ਲੈ ਚੱਲ।  ਬੀਬੀ ਅਮਰੋ ਗੁਰੂ ਅਮਰਦਾਸ ਜੀ ਨੂੰ ਗੁਰੂ ਅੰਗਦ ਦੇਵ ਜੀ ਕੋਲ ਖਡੂਰ ਸਾਹਿਬ ਲੈ ਆਏ। ਕੁੜਮਾਂ ਵਾਲਾ ਮਾਨ ਤਿਆਗ ਕੇ ਗੁਰੂ ਜੀ ਦੇ ਚਰਨਾਂ ਤੇ ਢਹਿ ਪਏ। ਅਮਰਦਾਸ ਜੀ ਗੁਰੂ ਅੰਗਦ ਦੇਵ ਜੀ ਦੀ ਤਨ-ਮਨ ਨਾਲ ਸੇਵਾ ਵਿਚ ਜੁੱਟ ਗਏ।

ਉਨ੍ਹਾਂ ਨੇ ਗੁਰੂ ਸਾਹਿਬ ਦੇ ਕੋਲ ਖਡੂਰ ਸਾਹਿਬ ਰਹਿਣ ਲੱਗੇ। ਗੁਰੂ ਅੰਗਦ ਦੇਵ ਜੀ ਦੇ ਪੱਕੇ ਸ਼ਰਧਾਲੂ ਬਣ ਗਏ। ਉਸ ਸਮੇਂ ਅਮਰਦਾਸ ਜੀ ਦੀ ਉਮਰ 62 ਸਾਲਾਂ ਦੀ ਸੀ। ਗੁਰੂ ਅੰਗਦ ਦੇਵ ਜੀ ਤੋਂ ਉਮਰ ਵਿਚ 25 ਸਾਲ ਵੱਡੇ ਸਨ। ਅਮਰਦਾਸ ਜੀ ਨੇ ਗਿਆਰਾਂ ਸਾਲ ਗੁਰੂ ਅੰਗਦ ਦੇਵ ਜੀ ਦੀ ਸੇਵਾ ਕੀਤੀ। ਅਮਰਦਾਸ ਜੀ ਹਰ ਰੋਜ਼ ਸਵੇਰੇ ਬਿਆਸ ਨਦੀ ਤੋਂ ਗੁਰੂ ਅੰਗਦ ਦੇਵ ਜੀ ਦੇ ਇਸ਼ਨਾਨ ਕਰਨ ਲਈ ਪਾਣੀ ਲਿਉਂਦੇ ਸਨ। ਕਈ ਲੋਕ ਤੇ ਸ਼ਰੀਕੇ ਵਾਲੇ ਅਮਰਦਾਸ ਜੀ ਨੂੰ “ ਨੌਕਰ,ਪਾਣੀ ਢੋਣ ਵਾਲਾ “ ਕਹਿ ਕੇ ਅਮਰਦਾਸ ਜੀ ਦਾ ਮਖ਼ੌਲ ਉਡਾਉਂਦੇ ਸਨ। ਅਮਰਦਾਸ ਜੀ ਇੰਨਾ ਸ਼ਬਦਾਂ ਦੀ ਕੋਈ ਪਰਵਾਹ ਨਹੀਂ ਕਰਦੇ ਸਨ। ਉਨ੍ਹਾਂ ਦੇ ਮਨ ਵਿੱਚ ਆਪਣੇ ਗੁਰੂ ਅੰਗਦ ਦੇਵ ਜੀ ਲਈ ਸਤਿਕਾਰ ਸੀ। ਇੱਕ ਰਾਤ ਮੀਂਹ ਤੇ ਠੰਢ ਪੈ ਰਿਹਾ ਸੀ। ਅਮਰਦਾਸ ਪਾਣੀ ਲੈ ਕੇ ਵਾਪਸ ਆ ਰਹੇ ਸਨ ਤਾਂ ਇੱਕ ਜੁਲਾਹੇ ਦੇ ਘਰ ਦੇ ਅੱਗੇ ਖੱਡੀ ਦੇ ਕਿੱਲੇ ਨਾਲ ਠੋਕਰ ਲੱਗਣ ਨਾਲ ਡਿੱਗ ਪਏ। ਕੌਣ ਹੈ ਜੁਲਾਹੇ ਦੀ ਪਤਨੀ ਨੇ ਪੁੱਛਿਆ। ਉਸ ਨੇ ਕਿਹਾ, “ ਹੋਵੇਗਾ ਅਮਰ ਨਿਥਾਵਾਂ ਜਿਸ ਨੂੰ ਦਿਨੇ ਚੈਨ ਤੇ ਨਾ ਰਾਤੀਂ ਆਰਾਮ। “ ਗੁਰੂ ਅੰਗਦ ਦੇਵ ਜੀ ਨੇ ਇਹ ਕਿੱਸਾ ਸੁਣਿਆ ਤਾਂ ਕਿਹਾ, “ ਅਮਰੂ ਅੱਜ ਤੋਂ ਨਿਥਾਵਿਆਂ ਦੀ ਥਾਂ, ਨਿਆਸਰਿਆਂ ਦਾ ਆਸਰਾ, ਨਿੱਘਰਿਆ ਦਾ ਘਰ ਹੈ। “ ਗੁਰੂ ਅੰਗਦ ਦੇਵ ਜੀ ਅਮਰਦਾਸ ਜੀ ਦੀ ਸ਼ਰਧਾ, ਸੇਵਾ ਭਾਵਨਾ, ਹਲੀਮੀ ਅਤੇ ਨਿਮਰਤਾ ਤੋਂ ਪ੍ਰਭਾਵਿਤ ਹੋਏ। ਸਿੱਖ ਪਰੰਪਰਾ ਅਨੁਸਾਰ ਗੁਰੂ ਅੰਗਦ ਦੇਵ ਜੀ ਨੇ ਅਮਰਦਾਸ ਜੀ ਨੂੰ ਮਾਰਚ 1552 ਈਸਵੀ ਵਿੱਚ ਗੁਰਗੱਦੀ ਦੇ ਦਿੱਤੀ। ਗੁਰੂ ਅਮਰਦਾਸ ਜੀ ਨੇ ਸੰਗਤਾਂ ਦੀ ਸੇਵਾ ਲੰਗਰ ਮਰਿਆਦਾ ਚਾਲੂ ਰੱਖੀ। ਉਨ੍ਹਾਂ ਦੇ ਲੰਗਰ ਵਿੱਚ ਸਮਰਾਟ ਅਕਬਰ ਨੇ ਵੀ ਲੰਗਰ ਛਕਿਆ। ਗੁਰੂ ਅਮਰਦਾਸ ਜੀ ਨੇ ਸਿੱਖ ਮੱਤ ਦੇ ਸੰਗਠਨ ਤੇ ਵਿਕਾਸ ਲਈ ਆਪਣੇ 22 ਵਰ੍ਹਿਆਂ ਦੇ ਗੁਰੂ ਕਾਲ ਵਿੱਚ ਬਹੁਤ ਸਾਰੇ ਮਹੱਤਵਪੂਰਨ ਕੰਮ ਕੀਤੇ। ਗੁਰੂ ਅਮਰਦਾਸ ਜੀ ਦੀ ਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 907 ਸ਼ਬਦ, 19 ਰਾਗਾਂ ਵਿੱਚ ਅੰਕਿਤ ਹਨ। ਗੁਰੂ ਅਮਰਦਾਸ ਜੀ ਨੇ 1 ਸਤੰਬਰ 1574 ਨੂੰ ਗੁਰੂ ਰਾਮਦਾਸ ਜੀ ਨੂੰ ਗੁਰੂ ਗੱਦੀ ਸੌਂਪੀ, ਇਸ ਤੋਂ ਬਾਅਦ ਆਪ ਜੋਤੀ ਜੋਤ ਸਮਾ ਗਏ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਅਨੰਦੁ ਸਾਹਿਬ ਦਾ ਪਾਠ ਗੁਰੂ ਅਮਰਦਾਸ ਜੀ ਦੀ ਬਾਣੀ ਹੈ। ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥ ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥ {ਪੰਨਾ 1394}

ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਤੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਤੱਕ ਇੱਕੋ ਪਰਵਾਰ ਵਿੱਚ ਗੁਰਗੱਦੀ ਰਹੀ ਹੈ। ਬੀਬੀ ਅਮਰੋਂ ਗੁਰੂ ਅੰਗਦ ਦੇਵ ਜੀ ਸਪੁੱਤਰੀ ਸੀ। ਬੀਬੀ ਅਮਰੋਂ ਅਮਰਦਾਸ ਜੀ ਦੇ ਭਰਾ ਦੀ ਨੂੰਹ ਸੀ। ਰਾਮਦਾਸ ਜੀ ਬੀਬੀ ਭਾਨੀ ਜੀ ਨਾਲ ਵਿਆਹੇ ਗਏ। ਬੀਬੀ ਭਾਨੀ ਜੀ ਤੀਜੇ ਗੁਰੂ ਅਮਰਦਾਸ ਜੀ ਦੀ ਛੋਟੀ ਸਪੁੱਤਰੀ ਸੀ। ਚੌਥੇ ਗੁਰੂ ਰਾਮਦਾਸ ਜੀ ਤੇ ਭਾਨੀ ਦੇ ਘਰ ਮਹਾਦੇਵ ਜੀ, ਪ੍ਰਿਥਵੀ ਗੁਰੂ ਅਰਜਨ ਦੇਵ ਜੀ ਦਾ ਜਨਮ ਹੋਇਆ। ਗੁਰੂ ਅਰਜਨ ਦੇਵ ਜੀ ਦੇ ਗੁਰੂ ਹਰਗੋਬਿੰਦ ਜੀ ਇਕਲੌਤੇ ਸਪੁੱਤਰ ਸਨ। ਸੱਤਵੇਂ ਸਤਿਗੁਰੂ ਹਰਿਰਾਏ ਸਾਹਿਬ ਜੀ ਬਾਬਾ ਗੁਰਦਿੱਤਾ ਜੀ ਸਪੁੱਤਰ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੋਤੇ ਸਨ। ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਪੁੱਤਰ ਬਾਬਾ ਗੁਰਦਿੱਤਾ ਜੀ ਤੇ ਗੁਰੂ ਤੇਗ਼ ਬਹਾਦਰ ਜੀ ਸਨ। ਅੱਠਵੇਂ ਪਾਤਸ਼ਾਹ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪਿਤਾ ਜੀ ਸੱਤਵੇਂ ਸਤਿਗੁਰੂ ਹਰਿਰਾਇ ਸਾਹਿਬ ਜੀ ਸਨ। ਗੁਰੂ ਹਰਗੋਬਿੰਦ ਜੀ ਦੇ ਸਪੁੱਤਰ ਗੁਰੂ ਤੇਗ਼ ਬਹਾਦਰ ਜੀ ਹਨ। ਗੁਰੂ ਗੋਬਿੰਦ ਸਿੰਘ ਜੀ ਗੁਰੂ ਹਰਗੋਬਿੰਦ ਜੀ ਦੇ ਪੋਤੇ ਗੁਰੂ ਤੇਗ਼ ਬਹਾਦਰ ਜੀ ਦੇ ਇਕਲੌਤੇ ਸਪੁੱਤਰ ਸਨ। ਦਸਵੇਂ ਗੁਰੂ ਗੋਬਿੰਦ ਸਿੰਘ ਜੀ ਚਾਰ ਸਪੁੱਤਰ ਸਨ। ਸਾਹਿਬਜ਼ਾਦੇ ਅਜੀਤ ਸਿੰਘ ਜੀ ਦਾ ਜਨਮ ਪਾਉਂਟਾ ਸਾਹਿਬ, 1686 ਈਸਵੀ, ਸਾਹਿਬਜ਼ਾਦੇ ਜੁਝਾਰ ਸਿੰਘ ਜੀ ਦਾ ਜਨਮ ਪਾਉਂਟਾ ਸਾਹਿਬ 1690 ਈਸਵੀ , ਸਾਹਿਬਜ਼ਾਦੇ ਜ਼ੋਰਾਵਰ ਸਿੰਘ ਜੀ ਦਾ ਜਨਮ ਅਨੰਦਪੁਰ ਸਾਹਿਬ 1696 ਈਸਵੀ, ਸਾਹਿਬਜ਼ਾਦੇ ਫ਼ਤਿਹ ਸਿੰਘ ਜੀ ਦਾ ਜਨਮ ਅਨੰਦਪੁਰ ਸਾਹਿਬ 1698ਈਸਵੀ ਵਿੱਚ ਹੋਇਆ।

ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

 

Comments

Popular Posts